ਬਿਕਰਮ ਮਜੀਠੀਆ ਦੇ ਕੇਸ ਦੀ ਮੋਹਾਲੀ ਕੋਰਟ ’ਚ ਹੋਈ ਸੁਣਵਾਈ, ਅਗਲੀ ਸੁਣਵਾਈ 12 ਅਪ੍ਰੈਲ ਨੂੰ

ਚੰਡੀਗਡ਼੍ਹ : ਪੰਜਾਬ ਦੇ ਸਾਬਕਾ ਮੰਤਰੀ ਤੇ ਡਰੱਗ ਮਾਮਲੇ ਵਿਚ ਘਿਰੇ ਬਿਕਰਮ ਸਿੰਘ ਮਜੀਠੀਆ ਦੇ ਕੇਸ ਦੀ ਸੁਣਵਾਈ ਮੁਹਾਲੀ ਕੋਰਟ ਵਿਚ ਹੋਈ। ਮਜੀਠੀਆ ਵੱਲੋਂ ਦਾਇਰ ਪਟੀਸ਼ਨ ’ਤੇ ਮੋਹਾਲੀ ਕੋਰਟ ਵਿਚ ਸੁਣਵਾਈ ਹੋਈ। ਜੇਲ੍ਹ ਪ੍ਰਸਾਸ਼ਨ ਨੇ ਆਪਣਾ ਜਵਾਬ ਦਰਜ ਕਰਾਇਆ। ਹੁਣ ਇਸ ਫੈਸਲੇ ’ਤੇ 12 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਮਜੀਠੀਆ ਦੇ ਵਕੀਲ ਨੇ ਕੋਰਟ ਵਿਚ ਅਰਜ਼ੀ ਦਿੱਤੀ ਸੀ। ਉਸ ਵਿਚ ਲਿਖਿਆ ਸੀ ਕਿ ਜੇਲ੍ਹ ਵਿਚ ਮਜੀਠੀਆ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਨੂੰ ਵਾਰ ਵਾਰ ਵੱਖ ਵੱਖ ਬੈਰਕਾਂ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਪਿਛਲੀ ਪੇਸ਼ੀ ਦੌਰਾਨ ਕੋਰਟ ਨੇ ਜੇਲ੍ਹ ਪ੍ਰਸਾਸ਼ਨ ਤੋਂ ਜਵਾਬ ਮੰਗਿਆ ਸੀ। ਇਸ ਸਬੰਧੀ ਵਿਚ ਅੱਜ ਜੇਲ੍ਹ ਪ੍ਰਸਾਸ਼ਨ ਨੇ ਆਪਣਾ ਜਵਾਬ ਦਰਜ ਕੀਤਾ ਹੈ।