ਨਵੀਂ ਦਿੱਲੀ : ਡਰੱਗਜ ਮਾਮਲੇ ਦੇ ਮੁਲਜ਼ਮ ਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਰਜੀ ਪਰ ਸੁਪਰੀਮ ਕੋਰਟ 21 ਅਪ੍ਰੈਲ ਨੂੰ ਸੁਣਵਾਈ ਕਰੇਗੀ। ਮਜੀਠੀਆ ਦੇ ਵਕੀਲ ਕਪਿਲ ਸਿੱਬਲ ਨੇ ਅਦਾਲਤ ਤੋਂ ਪੁੱਛਿਆ ਕਿ ਕੀ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋ ਸਕਦੀ ਹੈ। ਜਿਸ ਪਰ ਅਦਾਲਤ ਨੇ ਕਿਹਾ ਕਿ 21 ਅਪ੍ਰੈਲ ਨੂੰ ਸੁਣਵਾਈ ਕਰਾਂਗੇ। ਜ਼ਿਕਰਯੋਗ ਹੈ ਕਿ ਮਜੀਠੀਆ ਡਰੱਗਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਜੂਡੀਸ਼ੀਅਲ ਰਿਮਾਂਡ 'ਤੇ ਬੰਦ ਹਨ।