\ਲੁਧਿਆਣਾ: ਪੰਜਾਬ ਦੀ ਕਾਨੂੰਨ ਵਿਵਸਥਾ (Law and order of Punjab) ਨੂੰ ਲੈਕੇ ਲਗਾਤਾਰ ਵਿਰੋਧੀਆਂ ਵੱਲੋਂ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ‘ਤੇ ਸਵਾਲ ਚੁੱਕ ਰਹੇ ਹਨ। ਕਿਉਂਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਬਣੀ ਹੈ, ਉਦੋਂ ਤੋਂ ਹੀ ਰੋਜ਼ਾਨਾਂ ਗੈਂਗਵਾਰ ਦੀਆਂ ਗਤੀਵਿਧੀਆਂ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਲੁਧਿਆਣਾ ਦੇ ਟਿੱਬਾ ਰੋਡ ਤੋਂ ਸਾਹਮਣੇ ਆਈਆਂ ਹਨ। ਜਿੱਥੇ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਬਾਰੀ ਕੀਤੀ ਗਈ ਹੈ। ਜਿਸ ਕਰਕੇ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।
ਦਰਅਸਲ ਇਲਾਕੇ ਦੇ ਕੁਝ ਗੈਂਗਰਟਰਾਂ (Gangsters) ਵੱਲੋਂ ਗੱਡੀਆਂ ਦੀ ਭੰਨਤੋੜ ਕੀਤੀ ਗਈ ਸੀ। ਜਿਸ ਦੀ ਸਥਾਨਕ ਵਾਸੀ ਪੁਲਿਸ ਨੂੰ ਜਾਣਕਾਰੀ ਦੇਣ ਲਈ ਫੋਨ ਕਰ ਰਹੇ ਹਨ, ਪਰ ਦੂਜੇ ਪਾਸੇ ਸਥਾਨਕ ਵਾਸੀਆਂ ਦੀ ਪੁਲਿਸ ਨੂੰ ਜਾਣਕਾਰੀ ਦੇਣ ਤੋਂ ਗੁੱਸੇ ਵਿੱਚ ਆਏ ਇਨ੍ਹਾਂ ਗੈਂਗਸਟਰਾਂ ਨੇ ਸਥਾਨਕ ਵਾਸੀਆ ‘ਤੇ ਹੀ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਲੋਕਾਂ ਦੇ ਦੱਸਣ ਮੁਤਾਬਿਕ ਲਗਾਤਾਰ ਮੁਲਜ਼ਮਾਂ ਨੇ ਲਗਾਤਾਰ 10 ਮਿੰਨਟ ਤੱਕ ਇੱਥੇ ਫਾਇਰਿੰਗ ਕੀਤੀ। ਇਸ ਫਾਇਰਿੰਗ ਵਿੱਚ 2 ਲੋਕ ਜ਼ਖ਼ਮੀ ਹੋ ਗਏ ਹਨ।