ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪਾਰਟੀ ਦੇ ਐੱਸਸੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ ਨੂੰ ਪਾਰਟੀ ਵਿਰੁੱਧ ਗਤੀਵਿਧੀਆਂ ਕਰਨ ’ਤੇ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਦੇਸਰਾਜ ਸਿੰਘ ਧੁੱਗਾ ਵੱਲੋਂ ਬੀਤੇ ਸਮੇਂ ਦੌਰਾਨ ਆਪ-ਹੁਦਰੀਆਂ ਅਤੇ ਪਾਰਟੀ ਵਿਰੁੱਧ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ’ਤੇ ਧੁੱਗਾ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ