,ਨਵੀਂ ਦਿੱਲੀ: ਉੱਤਰੀ ਭਾਰਤ 'ਚ ਇਨ੍ਹੀਂ ਦਿਨੀਂ ਬਹੁਤ ਗਰਮੀ ਪੈ ਰਹੀ ਹੈ। ਯੂਪੀ, ਬਿਹਾਰ, ਦਿੱਲੀ, ਹਰਿਆਣਾ ਆਦਿ ਸੂਬਿਆਂ 'ਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਹਾਲਾਂਕਿ ਆਉਣ ਵਾਲੇ ਦਿਨਾਂ 'ਚ ਕਈ ਸੂਬਿਆਂ 'ਚ ਮੌਸਮ 'ਚ ਬਦਲਾਅ ਹੋਣ ਵਾਲਾ ਹੈ। ਕੁਝ ਸੂਬਿਆਂ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਮੀਂਹ ਪੈ ਸਕਦਾ ਹੈ, ਜਦਕਿ ਆਸਾਮ ਤੇ ਮੇਘਾਲਿਆ 'ਚ ਅਗਲੇ ਪੰਜ ਦਿਨਾਂ ਤਕ ਮੀਂਹ ਪਵੇਗਾ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ 'ਚ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਗੁਜਰਾਤ ਦੇ ਅਹਿਮਦਾਬਾਦ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਰਹਿਣ ਵਾਲਾ ਹੈ। ਮੱਧ ਪ੍ਰਦੇਸ਼ ਦੀ ਗੱਲ ਕਰੀਏ ਤਾਂ ਭੋਪਾਲ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਰਹੇਗਾ। ਮੌਸਮ ਵਿਭਾਗ ਨੇ ਅੱਜ ਇੱਥੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ, ਸਕਾਈਮੇਟ ਮੌਸਮ ਦੇ ਅਨੁਸਾਰ, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ।ਹਿਮਾਚਲ ਪ੍ਰਦੇਸ਼ 'ਚ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ
ਹਿਮਾਚਲ ਪ੍ਰਦੇਸ਼ 'ਚ ਬੁੱਧਵਾਰ ਨੂੰ ਮੀਂਹ ਤੇ ਬਰਫ਼ਬਾਰੀ ਲਈ ਜਾਰੀ ਕੀਤਾ ਗਿਆ ਯੈਲੋ ਅਲਰਟ ਬੇਅਸਰ ਸਾਬਤ ਹੋਇਆ। ਬੁੱਧਵਾਰ ਨੂੰ ਸੂਬੇ ਦੇ ਸਾਰੇ ਖੇਤਰਾਂ 'ਚ ਮੌਸਮ ਸਾਫ਼ ਰਿਹਾ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। 23 ਤੇ 24 ਅਪ੍ਰੈਲ ਨੂੰ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਧੁੱਪ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਸ਼ਿਮਲਾ ਸਮੇਤ ਸੂਬੇ ਦੇ ਸਾਰੇ ਇਲਾਕਿਆਂ 'ਚ ਧੁੱਪ ਨਿਕਲੀ।ਇਨ੍ਹਾਂ ਸੂਬਿਆਂ 'ਚ ਪੈ ਸਕਦਾ ਹੈ ਭਾਰੀ ਮੀਂਹ
ਸਕਾਈਮੇਟ ਮੌਸਮ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮਿਜ਼ੋਰਮ ਤੇ ਨਾਗਾਲੈਂਡ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਅਲੱਗ-ਥਲੱਗ ਭਾਰੀ ਮੀਂਹ ਦੀ ਸੰਭਾਵਨਾ ਹੈ। ਤਾਮਿਲਨਾਡੂ, ਕਰਨਾਟਕ, ਕੇਰਲ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਪੱਛਮੀ ਹਿਮਾਲਿਆ, ਸਿੱਕਮ, ਹਿਮਾਲੀਅਨ ਪੱਛਮੀ ਬੰਗਾਲ ਤੇ ਪੂਰਬੀ ਬਿਹਾਰ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਝਾਰਖੰਡ, ਦੱਖਣੀ ਗੁਜਰਾਤ, ਮਹਾਰਾਸ਼ਟਰ, ਤੇਲੰਗਾਨਾ, ਮੱਧ ਪ੍ਰਦੇਸ਼, ਉੜੀਸਾ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈ ਸਕਦਾ ਹੈ