Weather ਵਿਭਾਗ ਪੰਜਾਬ ਵੱਲੋਂ ਭਾਰੀ ਮੀਂਹ ਤੇ ਹਨ੍ਹੇਰੀ ਦਾ ਅਲਰਟ ਜਾਰੀ

ਚੰਡੀਗੜ੍ਹ-

ਪੰਜਾਬ ਦੇ ਅੰਦਰ ਪੈ ਰਹੀ ਅੱਤ ਦੀ ਗਰਮੀ ਤੋਂ ਲੱਗਦਾ ਹੈ ਕਿ, ਅੱਜ ਰਾਹਤ ਮਿਲੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ, ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਤੇਜ਼ ਹਨ੍ਹੇਰੀ ਅਤੇ ਮੀਂਹ ਪੈ ਸਕਦਾ ਹੈ। ਇਸ ਨਾਲ ਮੌਸਮ ਦਾ ਮਿਜ਼ਾਜ਼ ਬਦਲ ਜਾਵੇਗਾ।ਰਿਪੋਰਟ ਮੁਤਾਬਿਕ, ਮੌਸਮ ਵਿਭਾਗ ਨੇ ਦੱਸਿਆ ਹੈ ਕਿ, ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਬਾਰਸ਼ ਅਤੇ ਹਨ੍ਹੇਰੀ ਕਾਰਨ ਬੇਸ਼ੱਕ ਮੌਸਮ ਥੋੜਾ ਠੰਡਾ ਹੋ ਜਾਵੇਗਾ, ਪਰ ਮਾਲਵੇ ਦੇ ਜ਼‍ਿਲ੍ਹੇ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ ਅਤੇ ਫਰੀਦਕੋਟ ਵਿੱਚ ਭਾਰੀ ਗਰਮੀ ਪੈਣ ਦੀ ਸੰਭਾਵਨਾ ਹੈ